ਚੰਡੀਗੜ੍ਹ 10.02.2026 ਨੂੰ ਸ. ਇੰਦਰਜੀਤ ਸਿੰਘ ਮਾਨ ਜੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ ।
ਇਸ ਮਹੱਤਵਪੂਰਨ ਮੌਕੇ ‘ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ, ਮੁੱਖ ਬੁਲਾਰਾ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਜੀ ਸਮੇਤ ਕਈ ਐਮ.ਐਲ.ਏ. ਸਾਹਿਬਾਨ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਸਾਹਿਬਾਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਅਹੁਦੇਦਾਰ ਸਾਹਿਬਾਨ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇਣ ਲਈ ਮੌਜੂਦ ਸਨ। ਪਤਵੰਤਿਆਂ ਨੇ ਸ. ਇੰਦਰਜੀਤ ਸਿੰਘ ਮਾਨ ਦੇ ਵਿਸ਼ਵਾਸ ਅਤੇ ਦੂਰਦਰਸ਼ਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਅਗਵਾਈ ਹੇਠ ਮਾਰਕਫੈੱਡ ਨਵੀਆਂ ਉਚਾਈਆਂ ਨੂੰ ਛੂਹਦਾ ਰਹੇਗਾ ਅਤੇ ਪੰਜਾਬ ਭਰ ਦੇ ਕਿਸਾਨਾਂ ਅਤੇ ਸਹਿਕਾਰੀ ਸੰਸਥਾਵਾਂ ਦੀ ਸੇਵਾ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।
ਇਸ ਮੌਕੇ ਬੋਲਦਿਆਂ ਸ.ਇੰਦਰਜੀਤ ਸਿੰਘ ਮਾਨ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ, ਪੰਜਾਬ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ, ‘ਆਪ’ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ,ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਜੀ ਅਤੇ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਦਾ ਮੇਰੇ ਉੱਤੇ ਵਿਸ਼ਵਾਸ ਰੱਖਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮਾਰਕਫੈੱਡ ਦੇ ਕੰਮਕਾਜ ਨੂੰ ਵਧਾਉਣ ਅਤੇ ਕਿਸਾਨਾਂ, ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਮਰਪਣ, ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ।
Users Today : 170